ਸਭ ਰੰਗ

 •    ਅਧਿਆਪਕ ਜੋ ਮੇਰੇ ਦਿਲ ਵਿੱਚ ਵੱਸਦੇ ਨੇ / ਚਰਨਜੀਤ ਕੈਂਥ (ਲੇਖ )
 •    ਚੋਣਾਂ ਦੀ ਮਸ਼ਹੂਰੀ ਬਨਾਮ ਪੰਜਾਬੀ ਮਾਂ ਬੋਲੀ / ਇਕਵਾਕ ਸਿੰਘ ਪੱਟੀ (ਲੇਖ )
 •    ਭੈਣ ਘਰ ਭਾਈ ਤੇ ਸਹੁਰੇ ਘਰ ਜਵਾਈ / ਰਮੇਸ਼ ਸੇਠੀ ਬਾਦਲ (ਲੇਖ )
 •    ਜਦੋਂ ਸਾਲੀ ਨੇ ਖਵਾਇਆ ਦੇਸੀ ਮੁਰਗਾ / ਜਸਵੀਰ ਸ਼ਰਮਾ ਦੱਦਾਹੂਰ (ਵਿਅੰਗ )
 •    ਮੇਰੀ ਸਰਦਲ ਦੇ ਦੀਵੇ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
 •    ਖੁਸ਼ੀ ਤੋਂ ਵੱਡਾ ਕੋਈ ਗਹਿਣਾ ਨਹੀ / ਵਿਵੇਕ (ਲੇਖ )
 •    ਰੰਗਿ ਹਸਹਿ ਰੰਗਿ ਰੋਵਹਿ / ਦਲਵੀਰ ਸਿੰਘ ਲੁਧਿਆਣਵੀ (ਪੁਸਤਕ ਪੜਚੋਲ )
 •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
 •    ਰਾਜਪ੍ਰੀਤ / ਰਿਸ਼ੀ ਗੁਲਟੀ (ਲੇਖ )
 •    ਹੁਕਮਨਾਮਿਆਂ ਰਾਹੀਂ ਸਤਿਗੁਰ ਰਾਮ ਸਿੰਘ ਜੀ ਦਾ ਬਿੰਬ / ਲਾਭ ਸਿੰਘ ਖੀਵਾ (ਡਾ.) (ਲੇਖ )
 •    ਵੋਟ ਮੰਗਤਿਆਂ ਤੋਂ ਬਚਣ ਦਾ ਕਾਰਗਰ ਘਰੇਲੂ ਨੁਸਖਾ / ਮਿੰਟੂ ਬਰਾੜ (ਵਿਅੰਗ )
 • ਸਾਹਿਤ ਵਿਚਾਰ ਮੰਚ ਦੀ ਇਕੱਤਰਤਾ (ਖ਼ਬਰਸਾਰ)


  accutane without birth control

  buy accutane online patemery.azurewebsites.net buy accutane cream
  ਲੁਧਿਆਣਾ -- ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ, ਬਾਘਾਪੁਰਾਣਾ ਤੋਂ ਗੁਰਮੇਜ ਸਿੰਘ ਲੰਗਿਆਣਾ ਅਤੇ ਪਰਮਜੀਤ ਸੋਹਲ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 'ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ  ਸਕੂਲਾਂ, ਪ੍ਰਸਾਸ਼ਨਿਕ ਅਦਾਰਿਆਂ ਅਤੇ ਕਚਹਿਰੀਆਂ ਵਿਚ ਪੰਜਾਬੀ ਭਾਸ਼ਾ ਨੂੰ ਸੁਚਾਰੂ ਢੰਗ ਨਾਲ ਲਾਗੂ ਨਾ ਕੀਤੇ ਜਾਣ ਅਤੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾ ਦੇਣ ਲਈ ਭਾਸ਼ਾ ਟ੍ਰਿਬਿਊਨਲ ਨਾ ਸਥਾਪਿਤ ਕੀਤੇ ਜਾਣ 'ਤੇ ਚੰਡੀਗੜ੍ਹ ਵਿਖੇ ਗ੍ਰਿਫਤਾਰੀਆਂ ਦੇਣ ਲਈ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
   
  ਡਾ ਪੰਧੇਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਮਾਂ-ਬੋਲੀ ਦੀ ਪੜ੍ਹਾਈ ਤੋਂ ਬਿਨਾਂ ਸਮਾਜਿਕ ਸ਼ਖਸੀਅਤ ਦੀ ਉਸਾਰੀ ਅਸੰਭਵ ਹੈ ਅਤੇ ਹੋਰ  ਭਾਸ਼ਾਵਾਂ ਨੂੰ ਸਿੱਖਣ ਲਈ ਵੀ ਮਾਂ-ਬੋਲੀ ਦੀ ਸਿੱਖਿਆ ਅਤੀ ਜ਼ਰੂਰੀ ਹੈ।  
  ਲੁਧਿਆਣਵੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਰੁਜ਼ਗਾਰ ਨੂੰ ਮਾਂ-ਬੋਲੀ ਨਾਲ ਜੋੜਿਆਂ ਜਾਵੇ ਫਿਰ ਹੀ ਬੇਰੁਜ਼ਗਾਰਾਂ ਦੀ ਵੱਧ ਹੀ ਫੌਜ ਅਤੇ ਨਸ਼ਿਆਂ ਦੇ ਵਹਿਣ ਨੂੰ ਠੱਲ ਪਾਈ ਜਾ ਸਕਦੀ ਹੈ।
  ਸ. ਬਲਕੌਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬੀਆਂ ਵਿਚ ਚਿੰਤਨ ਬਹੁਤ ਘੱਟ ਹੋਣ ਕਰਕੇ ਹੀ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਲਾਗੂ ਨਹੀਂ ਹੋ ਸਕੀ। 
  ਰਚਨਾਵਾਂ ਦੇ ਦੌਰ ਵਿਚ ਸੋਹਲ ਨੇ 'ਇਕ ਝਲਕ ਡਾਲਰਾਂ ਦੀ ਖਾਤਰ ਅੱਜ ਜ਼ਿੰਦਗੀ ਦਾਅ 'ਤੇ ਆ ਬੈਠੇ', ਭਗਵਾਨ ਢਿੱਲੋ ਨੇ ਕਵਿਤਾ 'ਸਰਜੀਕਲ ਸਟ੍ਰਾਈਕ ਇਹ ਵੀ', ਇੰਜ: ਸੁਰਜਨ ਸਿੰਘ ਨੇ 'ਉੱਚੇ ਪਰਬਤ ਡੂੰਘੇ ਪਾਣੀ', ਪੰਮੀ ਹਬੀਬ ਨੇ ਮਿੰਨੀ ਕਹਾਣੀ 'ਆਖਿਰ ਉਹ ਜਿੱਤ ਗਿਆ', ਗੁਰਮੇਜ ਸਿੰਘ ਲੰਗਿਆਣਾ ਨੇ 'ਪੂਰਬੀ ਪੰਜਾਬ ਸਾਡਾ ਪੱਛਮੀ ਪੰਜਾਬ', ਕੇ ਸਾਧੂ ਸਿੰਘ ਨੇ ਕਵਿਤਾ 'ਚੱਲ ਪਿੱਛੇ ਖੜ੍ਹ', ਵਿਸ਼ਵਾ ਮਿੱਤਰ ਭੰਡਾਰੀ ਨੇ ਕਵਿਤਾ 'ਸੁੱਕਾ ਪੱਤਾ', ਗੁਰਦੀਪ ਸਿੰਘ ਆਦਿ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ 'ਤੇ ਉਸਾਰੂ ਬਹਿਸ ਤੇ ਸੁਝਾਅ ਵੀ ਦਿੱਤੇ ਗਏ।