ਕਵਿਤਾਵਾਂ

  •    ਅਸਲੀ ਮਿੱਤਰ / ਮਨਪ੍ਰੀਤ ਸਿੰਘ ਲੈਹੜੀਆਂ (ਕਵਿਤਾ)
  •    ਮਾਂ / ਫੋਰਨ ਚੰਦ (ਕਵਿਤਾ)
  •    ਚਿੜੀਆ ਮੇਰੇ ਪੰਜਾਬ ਦੀਆ / ਬੂਟਾ ਗੁਲਾਮੀ ਵਾਲਾ (ਕਵਿਤਾ)
  •    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ / ਹਰਦੀਪ ਬਿਰਦੀ (ਕਵਿਤਾ)
  •    ਮੁਸੀਬਤਾਂ / ਨਾਇਬ ਸਿੰਘ ਬੁੱਕਣਵਾਲ (ਕਵਿਤਾ)
  •    ਸ਼ੁਕਰ ਕਰੋ-ਨਾ - 2 / ਮੋਹਨ ਭਾਰਤੀ (ਕਵਿਤਾ)
  •    ਗ਼ਜ਼ਲ / ਅਮਰਜੀਤ ਸਿੰਘ ਸਿਧੂ (ਗ਼ਜ਼ਲ )
  •    ਕਰੋਨਾ / ਸਤੀਸ਼ ਠੁਕਰਾਲ ਸੋਨੀ (ਕਵਿਤਾ)
  •    ਕੁਦਰਤਿ ਪੁਰਖੁ ਪਾਸਾਰ / ਕਵਲਦੀਪ ਸਿੰਘ ਕੰਵਲ (ਕਵਿਤਾ)
  •    ਗ਼ਜ਼ਲ / ਮਹਿੰਦਰ ਮਾਨ (ਗ਼ਜ਼ਲ )
  •    ਲੋਕ-ਤੱਤ / ਕੁਲਤਾਰ ਸਿੰਘ (ਕਵਿਤਾ)
  •    ਅੱਲੜ ਤੇ ਅਣਭੋਲ / ਸੁੱਖ ਚੌਰਵਾਲਾ (ਗੀਤ )
  •    ਰੁੱਤਾਂ / ਪਵਨਜੀਤ ਕੌਰ ਬੌਡੇ (ਕਵਿਤਾ)
  •    ਕਿਵੇਂ ਨਿਕਲਦੇ ਦਿਨ / ਦਲਵਿੰਦਰ ਸਿੰਘ ਗਰੇਵਾਲ (ਕਵਿਤਾ)
  •    ਲੁਕਿਆ ਇਸ਼ਕ / ਨਵਦੀਪ (ਕਵਿਤਾ)
  •    ਸਵੈਮਾਣ / ਗੁਰਪ੍ਰੀਤ ਕੌਰ ਗੈਦੂ (ਕਵਿਤਾ)
  •    ਪਿੱਪਲ਼ ਤੇ ਜੈਵ ਵਿਭਿੰਨਤਾ / ਫੋਰਨ ਚੰਦ (ਕਵਿਤਾ)
  •    ਦੁੱਖ਼ਾਂ ਭਰੀ ਨਾ ਮੁੱਕੇ ਰਾਤ / ਮਲਕੀਅਤ "ਸੁਹਲ" (ਕਵਿਤਾ)
  • ਸਭ ਰੰਗ

  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੱਖੀ ਨੂੰ ਲਵਾ ਦੇ ਘੁੰਗਰੂ / ਸ਼ੰਕਰ ਮਹਿਰਾ (ਲੇਖ )
  •    ਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ ! / ਨਿਸ਼ਾਨ ਸਿੰਘ ਰਾਠੌਰ (ਲੇਖ )
  •    ਲੋਕ ਗਾਇਕ ਜਾਂ ਮੋਕ ਗਾਇਕ? / ਮਿੰਟੂ ਬਰਾੜ (ਲੇਖ )
  •    ਕਰੋਨਾ ਵਾਇਰਸ ਨੇ ਬਦਲੇ ਜ਼ਿੰਦਗੀ ਜਿਊਣ ਦੇ ਢੰਗ / ਫੈਸਲ ਖਾਨ (ਲੇਖ )
  •    ਸਕੀਮੀ ਤੇ ਮਜ਼ਾਕੀਆਂ -ਤਾਇਆ ਕੋਰਾ / ਗੁਰਬਾਜ ਸਿੰਘ ਹੁਸਨਰ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਪੁਰਾਤਨ ਸੰਗੀਤਕ ਸਾਜੋ ਸਮਾਨ ਸਾਂਭੀ ਬੈਠਾ 'ਅਵਤਾਰ ਸਿੰਘ ਬਰਨਾਲਾ' / ਤਸਵਿੰਦਰ ਸਿੰਘ ਬੜੈਚ (ਲੇਖ )
  •    ਤਪਦੇ ਰਾਹਾਂ ਦੇ ਪਾਂਧੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਵੈਨਕੂਵਰ ਦੇ ਸਿਰਕੱਢ ਸਾਹਿਤਕਾਰਾਂ ਨਾਲ ਗੋਸ਼ਟ / ਮਿੱਤਰ ਸੈਨ ਮੀਤ (ਲੇਖ )
  • ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਮਾਗਮ ਅਤੇ ਕਵੀ ਦਰਬਾਰ (ਖ਼ਬਰਸਾਰ)


    ਨਾਇਬ ਸਿੰਘ ਬੁੱਕਣਵਾਲ ਦੀ ਪ੍ਰਧਾਨਗੀ ਹੇਠ ਪੰਜਾਬੀ ਸਾਹਿਤ ਸਭਾ ਸੰਦੌੜ ਵੱਲੋਂ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਮਾਗਮ 'ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ  ਅਤੇ ਕਵੀ ਦਰਬਾਰ' ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੰਤ ਰਾਮ ਉਦਾਸੀ ਜੀ ਦੀ ਬੇਟੀ ਪ੍ਰਿੰਸੀਪਲ ਸ੍ਰੀ ਮਤੀ ਇਕਬਾਲ ਕੌਰ 'ਉਦਾਸੀ' ਜੀ ਨੂੰ ਮੁੱਖ ਮਹਿਮਾਨ ਦੇ ਤੌਰ ਤੇ ਬੁਲਾਇਆ ਗਿਆ। ਡਾ: ਕੰਵਲਜੀਤ ਸਿੰਘ 'ਟਿੱਬਾ' ਇਸ ਸਮਾਗਮ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ ਅਤੇ ਉਹਨਾਂ ਨੇ ਗੁਰੁ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ੫੦ ਮਿੰਟ ਦਾ ਲੈਕਚਰ ਦਿੱਤਾ।ਉਹਨਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਗੁਰੁ ਨਾਨਕ ਦੇਵ ਜੀ ਇੱਕ ਕ੍ਰਾਤੀਕਾਰੀ ਗੁਰੁ ਸਨ ਅਤੇ ਅਸੀਂ ਉਹਨਾਂ ਨੂੰ ਤਾਂ ਮੰਨਦੇ ਹਾਂ ਪਰ ਉਹਨਾਂ ਦੀ ਵਿਚਾਰਧਾਰਾਂ ਨੂੰ ਮੰਨਣ ਲਈ ਤਿਆਰ ਨਹੀਂ ਜਿਸ ਦਿਨ ਇਹ ਦੁਨੀਆ ਉਹਨਾਂ ਦੀ ਵਿਚਾਰ ਧਾਰਾ ਨੂੰ ਮੰਨ ਲਵੇਗੀ ਇਹ ਦੁਨੀਆ ਸਵਰਗ ਬਣ ਜਾਵੇਗੀ। ਇਸ ਸਮਾਗਮ ਵਿੱਚ ਮਾਸਟਰ ਮੱਘਰ ਸਿੰਘ ਭੂਦਨ ਜੀ ਨੇ ਵੀ 'ਅਸੀਂ ਅਤੇ ਗੁਰੁ ਨਾਨਕ ਦੇਵ ਜੀ' ਤੇ ਵਿਸ਼ੇਸ਼ ਪਰਚਾ ਪੜ੍ਹਿਆ ਅਤੇ ਕਵੀਸ਼ਰੀ ਸੁਣਾਈ। ਸ. ਕਰਨੈਲ ਸਿੰਘ 'ਵਜ਼ੀਰਾਬਾਦ' ਜੀ ਨੇ ਵੀ ਆਪਣੀ ਇੱਕ ਗਜ਼ਲ ਸੁਣਾਈ ਜੋ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ  ਸਨ। ਪ੍ਰੋ: ਗੁਰਦੇਵ ਸਿੰਘ 'ਚੰਬਰ' ਬੱਬੂ ਸੰਦੌੜ . ਸੁਰਜੀਤ ਅਰਮਾਨ, ਰਣਜੀਤ ਫਰਵਾਲੀ, ਅੰਮ੍ਰਿਤਪਾਲ ਸਿੰਘ 'ਬਈਏਵਾਲ' ਨਾਇਬ ਸਿੰਘ ਬੁੱਕਣਵਾਲ, ਦਰਸ਼ਨ ਦਰਦੀ ਨੇ ਵੀ ਆਪਣੀਆਂ ਕਵਿਤਾਵਾਂ ਸੁਣਾਈਆਂ।ਸ਼੍ਰੀ ਮਤੀ ਇਕਬਾਲ ਕੌਰ ਉਦਾਸੀ ਜੀ ਨੇ ਸੰਤ ਰਾਮ ਉਦਾਸੀ ਜੀ ਦਾ ਗੀਤ 'ਅਜੇ ਤਾਂ" ਸੁਣਾ ਕੇ ਖੂਬ ਰੰਗ ਬੰਨਿਆ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਸਮਾਗਮ ਵਿੱਚ ਸਾਬਕਾ ਸਰਪੰਚ ਰਾਜਵੰਤ ਸਿੰਘ ਭੱਦਲਵੱਢ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੁ। ਦਰਸ਼ਨ ਦਰਦੀ ਜੀ ਨੇ ਆਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ ਅਤੇ ਸਟੇਜ ਦੀ ਭੂਮਿਕਾ ਨਾਇਬ ਸਿੰਘ ਬੁੱਕਣਵਾਲ ਨੇ ਨਿਭਾਈ।ਜਸਵੀਰ ਸਿੰਘ ਕਲਿਆਣ, ਵਰਿੰਦਰ ਸਿੰਘ ਫਰਵਾਲੀ, ਬਲਵੰਤ ਸਿੰਘ, ਕ੍ਰਿਸ਼ਨ ਮਹਿਤੋ, ਮਾਸਟਰ ਕੁਲਵੰਤ ਸਿੰਘ, ਜਸਕਰਨ, ਨਵਦੀਪ ਆਦਿ ਸਾਹਿਤਪ੍ਰੇਮੀ ਹਾਜ਼ਰ ਸਨ॥