ਖ਼ਬਰਸਾਰ

 •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
 •    'ਥੇਹ ਵਾਲਾ ਪਿੰਡ ਜਨੇਰ' ਦਾ ਰੀਲੀਜ਼ ਸਮਾਰੋਹ / ਪੰਜਾਬੀਮਾਂ ਬਿਓਰੋ
 •    ਗੁਰਜਤਿੰਦਰ ਸਿੰਘ ਰੰਧਾਵਾ ਦੀ 'ਸਮੇਂ ਦਾ ਸੱਚ' ਰਲੀਜ਼ / ਪੰਜਾਬੀਮਾਂ ਬਿਓਰੋ
 •    ਮੈਕੀ ਲਾਇਬ੍ਰੇਰੀ ਵਿਚ ਕਵਿਤਾਵਾਂ ਦੀ ਛਹਿਬਰ / ਪੰਜਾਬੀਮਾਂ ਬਿਓਰੋ
 •    ਪੰਜਾਬੀ ਲੇਖਕ ਮੰਚ ਵੈਨਕੂਵਰ ਦੀ ਚਾਲੀਵੀਂ ਵਰ੍ਹੇ ਗੰਢ / ਪੰਜਾਬੀ ਲੇਖਕ ਮੰਚ, ਵੈਨਕੂਵਰ
 •    ਭਾਈ ਰਣਧੀਰ ਸਿੰਘ ਸਿਮਰਤੀ ਗ੍ਰੰਥ ਜਾਰੀ / ਪੰਜਾਬੀਮਾਂ ਬਿਓਰੋ
 •    ਭਾਈ ਰਣਧੀਰ ਸਿੰਘ ਸਿਮਰਤੀ ਗ੍ਰੰਥ ਸੰਬੰਧੀ ਵਿਚਾਰ ਗੋਸ਼ਟੀ / ਪੰਜਾਬੀਮਾਂ ਬਿਓਰੋ
 • ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ (ਖ਼ਬਰਸਾਰ)


  ਪਟਿਆਲਾ---''ਸਿੱਖ ਧਰਮ, ਪੰਜਾਬੀ ਸਾਹਿਤ, ਪੰਜਾਬੀ ਅਨੁਵਾਦ ਅਤੇ ਪੰਜਾਬੀ ਵਾਰਤਕ ਦੇ ਖੇਤਰ ਵਿੱਚ ਮੁੱਲਵਾਨ ਹਵਾਲਾ  ਗ੍ਰੰਥ ਸੰਪਾਦਿਤ ਕਰਨ ਵਾਲੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੁਆਰਾ ਮਾਂ ਬੋਲੀ ਪੰਜਾਬੀ ਦੀ ਕੀਤੀ ਜਾ ਰਹੀ ਸੇਵਾ ਬੇਮਿਸਾਲ ਅਤੇ ਕੀਮਤੀ ਹੈ। '' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਲੇਖਕਾਂ, ਸਾਹਿਤਕਾਰਾਂ ਤੇ ਬੁੱਧੀਜੀਵੀਆਂ ਨੂੰ ਮਾਣ-ਸਨਮਾਨ ਦੇਣ ਦੀ ਕੜੀ ਤਹਿਤ ਡਾ. ਰਤਨ ਸਿੰਘ ਜੱਗੀ ਨੂੰ ਉਨ੍ਹਾਂ ਦੀਆਂ ਮਹੱਤਵਪੂਰਨ ਲਿਖਤਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕਰਨ ਮਗਰੋਂ ਕੀਤਾ। ਪਟਿਆਲਾ ਜ਼ਿਲ੍ਹੇ ਦੇ ਬਜ਼ੁਰਗ ਅਤੇ ਚੋਟੀ ਦੇ ਸਾਹਿਤਕਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਅਤੇ ਉਨ੍ਹਾਂ ਦੀ ਮਿਜਾਜ਼ਪੁਰਸ਼ੀ ਕਰਨ ਦੀ ਪਾਈ ਗਈ ਪਿਰਤ ਨੂੰ ਕਾਇਮ ਰੱਖਦਿਆਂ ਸ਼੍ਰੀ ਜੀ.ਕੇ. ਸਿੰਘ ਵਿਸ਼ੇਸ਼ ਤੌਰ 'ਤੇ ਡਾ. ਜੱਗੀ ਦੀ ਅਰਬਨ ਅਸਟੇਟ ਸਥਿਤ ਰਿਹਾਇਸ਼ 'ਤੇ ਪੁੱਜੇ ਸਨ । ਉਨ੍ਹਾਂ ਕਿਹਾ ਕਿ ਜੀਵਨ ਵਿੱਚ ਗੁਰਬਾਣੀ ਦੀ ਵਿਆਖਿਆ ਦਾ ਟੀਚਾ ਮਿੱਥ ਕੇ ਹੁਣ ਤੱਕ ਸਵਾ ਸੌ ਤੋਂ ਵੱਧ ਪੁਸਤਕਾਂ ਰਚਣ ਵਾਲੇ ਡਾ. ਜੱਗੀ ਸਾਹਿਤ ਜਗਤ ਦਾ 'ਅਨਮੋਲ ਰਤਨ' ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੜ੍ਹ-ਲਿਖ ਤਾਂ ਕੋਈ ਵੀ ਸਕਦਾ ਹੈ ਪਰ ਪੜ੍ਹਾਈ ਨੂੰ ਆਪਣੇ ਅੰਦਰ ਸਮੇਟ ਕੇ ਗਿਆਨ ਦਾ ਚਾਨਣ ਫੈਲਾਉਣ ਵਾਲੇ ਗਿਆਨਵਾਨ ਤੇ ਵਿਦਵਾਨ ਵਿਰਲੇ ਵਿਰਲੇ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ, ਸਮਾਜਿਕ, ਸਭਿਆਚਾਰਕ, ਆਰਥਿਕ ਪਹਿਲੂਆਂ ਬਾਰੇ ਜਗਿਆਸਾ ਰੱਖਣ ਵਾਲਿਆਂ ਲਈ ਡਾ. ਜੱਗੀ ਦੀਆਂ ਪੁਸਤਕਾਂ ਰਾਹ ਦਸੇਰਾ ਸਾਬਤ ਹੁੰਦੀਆਂ ਹਨ । ਸ਼੍ਰੀ ਜੀ.ਕੇ. ਸਿੰਘ ਨੇ ਕਿਹਾ ਕਿ ਸੰਘਰਸ਼ਮਈ ਜ਼ਿੰਦਗੀ ਜਿਊਣ ਵਾਲੇ ਇਨਸਾਨਾਂ ਦੀ ਸਮਾਜ ਨੂੰ ਵੱਡੀ ਤੇ ਅਹਿਮ ਦੇਣ ਹੁੰਦੀ ਹੈ ਅਤੇ ਸ਼੍ਰੀ ਜੀ.ਕੇ. ਸਿੰਘ ਨੇ ਕਿਹਾ ਕਿ ਇਸ ਕੋਸ਼ ਵਿੱਚ ਸਿੱਖ ਜਗਤ ਨਾਲ ਸਬੰਧਤ ਲਗਭਗ ਸਾਰੇ ਵਿਸ਼ਿਆਂ ਜਿਵੇਂ ਗੁਰੂ ਸਾਹਿਬਾਨ, ਸਿੱਖ ਇਤਿਹਾਸ, ਮੋਰਚੇ, ਸ਼ਹੀਦੀ ਸਾਕੇ, ਸਿਆਸੀ ਅੰਦੋਲਨ, ਰਹਿਤਾਂ, ਲੋਕ ਪ੍ਰੰਪਰਾਵਾਂ, ਸੰਪਰਦਾਵਾਂ, ਗੁਰਧਾਮ, ਧਾਰਮਿਕ ਮਾਨਤਾਵਾਂ ਆਦਿ ਦੀ ਜਾਣਕਾਰੀ ਸਮੇਟੀ ਗਈ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਅਧਿਐਨ ਕਾਰਜਾਂ 'ਚ ਲਾਹੇਵੰਦ ਸਾਬਤ ਹੋਵੇਗੀ।          

  Photo

  ਡਾ. ਜੱਗੀ ਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਸ਼ਰਨ ਕੌਰ ਜੱਗੀ ਨੂੰ ਸਨਮਾਨਤ ਕਰਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ਆਸ਼ਟ, ਡਾ. ਪ੍ਰਿਤਪਾਲ ਸਿੰਘ ਸਿੱਧੂ, ਡਾ. ਰਾਜਵੰਤ ਕੌਰ ਪੰਜਾਬੀ ਤੇ ਹੋਰ

  ਇਸ ਮੌਕੇ ਸ਼੍ਰੀ ਜੀ.ਕੇ. ਸਿੰਘ ਨੇ ਡਾ. ਜੱਗੀ ਨੂੰ ਉਨ੍ਹਾਂ ਦੀਆਂ ਬੇਮਿਸਾਲ ਸਾਹਿਤਕ ਕਿਰਤਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਲੋਈ ਅਤੇ ਯਾਦਗਾਰੀ ਚਿੰਨ ਨਾਲ ਨਵਾਜਿਆ। ਸ਼੍ਰੀ ਜੀ.ਕੇ. ਸਿੰਘ ਨੇ ਕਿਹਾ ਕਿ ਅੱਜ ਡਾ. ਰਤਨ ਸਿੰਘ ਜੱਗੀ ਨੇ ਜੋ ਮੁਕਾਮ ਹਾਸਲ ਕੀਤਾ ਹੈ ਉਸ ਪਿੱਛੇ ਡਾ. ਜੱਗੀ ਦੀ ਧਰਮਪਤਨੀ ਡਾ. ਗੁਰਸ਼ਰਨ ਕੌਰ ਜੱਗੀ ਦਾ ਵਡਮੁੱਲਾ ਸਹਿਯੋਗ ਹੈ। ਇਸ ਮੌਕੇ ਡਾ. ਰਤਨ ਸਿੰਘ ਜੱਗੀ ਨੇ ਆਪਣੇ ਜੀਵਨ ਸਫ਼ਰ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਡਾ. ਜੱਗੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਚੋਣਵੀਆਂ ਪੁਸਤਕਾਂ ਦਾ ਇੱਕ ਸੈਟ ਵੀ ਭੇਟ ਕੀਤਾ ਗਿਆ ।
  ਡਾ. ਜੱਗੀ ਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਸ਼ਰਨ ਕੌਰ ਜੱਗੀ ਨੂੰ ਸਨਮਾਨਤ ਕਰਨ ਮੌਕੇ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ਆਸ਼ਟ, ਜ਼ਿਲ੍ਹਾ ਰੈਡ ਕਰਾਸ ਦੇ ਸੰਯੁਕਤ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ ਡਾ. ਰਾਜਵੰਤ ਕੌਰ ਪੰਜਾਬੀ, ਡਾ. ਪਰਮਜੀਤ ਕੌਰ, ਸਤਿੰਦਰ ਕੌਰ ਤੇ ਸੁਪ੍ਰੀਤ ਬਾਜਵਾ ਵੀ ਮੌਜੂਦ ਸਨ।


  ਡਾ. ਦਰਸ਼ਨ ਸਿੰਘ ਆਸ਼ਟ