ਖ਼ਬਰਸਾਰ

  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਮਾਸਿਕ ਮਿਲਣੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਮਾਸਿਕ ਮਿਲਣੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਸਰਘੀ ਦਾ ਸੁਰਜ' ਅਤੇ 'ਮੋਹ ਦੀਆਂ ਤੰਦਾਂ' ਦਾ ਲੋਕ ਅਰਪਣ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਨੇ ਪਿਤਾ ਦਿਵਸ ਮਨਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਨਵੀਂ ਚੁਣੀ ਕਮੇਟੀ ਨੇ ਨਵੇਂ ਸਾਲ ਲਈ ਵਿਲੱਖਣ ਪ੍ਰੋਗਰਾਮ ਉਲੀਕੇ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਨੇ ਵਿਸ਼ੇਸ਼ ਸੈਮੀਨਾਰ ਕਰਵਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਸਮਾਗਮ- 'ਲੋਕ ਕੀ ਕਹਿਣਗੇ' ਬੇਹੱਦ ਸਫਲ ਰਿਹਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਨੇ ਲੋਹੜੀ ਅਤੇ ਨਵਾਂ ਸਾਲ ਮਨਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਔਰਤ ਦੀ ਸਮਾਜਕ ਹਾਲਤ ਤੇ ਵਿਚਾਰਾਂ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਪਿਤਾ ਦਿਵਸ' ਮਨਾ ਕੇ ਨਵੀਂ ਪਿਰਤ ਪਾਈ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਸਿਕ ਇਕੱਤਰਤਾ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜ਼ੂਮ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਨਵੇਂ ਸਾਲ ਦੀ ਜ਼ੂਮ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਦੀ ਮੀਟਿੰਗ ਮਾਂ ਬੋਲੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਔਰਤ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਈ ਦੀਵਾਨ ਸੁਸਾਇਟੀ ਵਲੋਂ ਔਰਤ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਈ ਦੀਵਾਨ ਸੁਸਾਇਟੀ ਵਲੋਂ ਕੌਮਾਂਤਰੀ ਕਵੀ ਦਰਬਾਰ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਗੁਰਦੀਸ਼ ਕੌਰ ਗਰੇਵਾਲ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਕਵੀ ਕਰਵਾਇਆ ਗਿਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਸਿਕ ਇਕੱਤਰਤਾ ਮਾਂ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਦੋ ਕਿਤਾਬਾਂ ਦਾ ਲੋਕ ਅਰਪਣ ਅਤੇ ਵਿਚਾਰ ਵਟਾਂਦਰਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸ਼ਹਾਦਤਾਂ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਇਹ ਮਹੀਨਾਵਾਰ ਮੀਟਿੰਗਾਂ ਵੀ ਸਾਡਾ ਪ੍ਰੇਮ ਦਿਵਸ ਹੀ ਹਨ - ਗੁਰਦੀਸ਼ ਕੌਰ ਗਰੇਵਾਲ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਹੋਈ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਗੁਰਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਦੀ ਮੀਟਿੰਗ ਪੋਹ ਮਹੀਨੇ ਦੀਆਂ ਸ਼ਹਾਦਤਾਂ ਅਤੇ ਕ੍ਰਿਸਮਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ 2026 ਦੀ ਪਲੇਠੀ ਮੀਟਿੰਗ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਲੋਕ ਕੀ ਕਹਿਣਗੇ' ਸਮਾਗਮ ਯਾਦਗਾਰੀ ਹੋ ਨਿਬੜਿਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੌਣ ਕਹੇ ਮਾਂ ਮਰ ਜਾਂਦੀ ਏ..... / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ, ਜੂਨ ਮਹੀਨੇ ਦੀਆਂ ਸ਼ਹਾਦਤਾਂ ਅਤੇ ਪਿਤਾ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  • 'ਪਿਤਾ ਦਿਵਸ' ਮਨਾ ਕੇ ਨਵੀਂ ਪਿਰਤ ਪਾਈ (ਖ਼ਬਰਸਾਰ)


    ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਵਲੋਂ ਹਰ ਮਹੀਨੇ ਆਉਣ ਵਾਲੇ ਦਿਨ ਤਿਉਹਾਰ, ਉਤਸ਼ਾਹ ਦੇ ਨਾਲ ਨਾਲ ਵਿਲੱਖਣ ਢੰਗ ਨਾਲ ਮਨਾਏ ਜਾਂਦੇ ਹਨ। ਇਸੇ ਲੜੀ ਤਹਿਤ, ਇਸ ਸਭਾ ਨੇ, ਜੂਨ ਮਹੀਨੇ ਦੀ ਮੀਟਿੰਗ ਵਿੱਚ 'ਫਾਦਰਜ਼ ਡੇ' ਵੀ ਇੱਕ ਪਿਤਾ ਦੀ ਮੌਜੂਦਗੀ ਵਿੱਚ ਮਨਾਇਆ। ਜੈਂਸਿਸ ਸੈਂਟਰ ਵਿਖੇ, ਮਹੀਨੇ ਦੇ ਤੀਜੇ ਸ਼ਨਿਚਰਵਾਰ, ਖਚਾ ਖਚ ਭਰੇ ਹਾਲ ਵਿੱਚ ਹੋਈ ਇਸ ਮੀਟਿੰਗ ਵਿੱਚ, ਹਾਲ ਹੀ ਵਿੱਚ ਇੰਡੀਆ ਤੋਂ ਆਏ- ਪ੍ਰੋਫੈਸਰ, ਲੇਖਕ ਤੇ ਰੀਸਰਚ ਸਕੌਲਰ, ਡਾਕਟਰ ਸੁਰਜੀਤ ਸਿੰਘ ਭੱਟੀ ਜੀ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਕਰਕੇ, ਔਰਤਾਂ ਦੀ ਇਸ ਸਭਾ ਨੇ ਨਵੀਂ ਪਿਰਤ ਪਾਈ।
    ਗੁਰਦੀਸ਼ ਗਰੇਵਾਲ ਨੇ ਹਾਲ ਹੀ ਵਿੱਚ ਹੋਏ 'ਬੋਰ ਵੈਲ' ਹਾਦਸੇ ਵਿੱਚ ਦੋ ਸਾਲ ਦੇ ਮਾਸੂਮ ਬੱਚੇ 'ਫਤਹਿਵੀਰ' ਦੀ ਮੌਤ ਤੇ ਸਭਾ ਵਲੋਂ ਸ਼ੋਕ ਪ੍ਰਗਟ ਕਰਦੇ ਹੋਏ, ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਹਨਾਂ ਇਸ ਘਟਨਾ ਤੇ ਲਿਖੀ ਆਪਣੀ ਸੱਜਰੀ ਕਵਿਤਾ-'ਫਤਿਹਵੀਰ ਦੀ ਪੁਕਾਰ' ਸੁਣਾ ਕੇ ਸਭ ਨੂੰ ਭਾਵੁਕ ਕਰ ਦਿੱਤਾ। ਪਿਤਾ ਦਿਵਸ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ- ਬੱਚੇ ਲਈ ਮਾਂ ਤੇ ਬਾਪ ਦੋਵੇਂ ਹੀ ਜਰੂਰੀ ਹਨ। ਗੁਰਚਰਨ ਥਿੰਦ ਨੇ 'ਫਾਦਰਜ਼ ਡੇ' ਦਾ ਪਿਛੋਕੜ ਦੱਸਦਿਆਂ ਕਿਹਾ ਕਿ- ਸਨੌਰਾ ਨਾਮ ਦੀ ਇੱਕ ਜਵਾਨ ਲੜਕੀ ਨੇ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ, ੧੯ ਜੂਨ ੧੯੧੦ ਵਿੱਚ ਪਿਤਾ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ- ਜਿਸ ਦੀ ਮਾਤਾ ਦੀ ਮੌਤ ਤੋਂ ਬਾਅਦ, ਉਸ ਦੇ ਬਾਪ ਨੇ ਉਹਨਾਂ ਛੇ ਭੈਣ ਭਰਾਵਾਂ ਨੂੰ ਇਕੱਲੇ ਨੇ ਪਾਲ਼ਿਆ ਸੀ। ਪਰ ੧੯੭੨ ਵਿੱਚ ਜਾ ਕੇ, ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ। 'ਕਪੈਸਿਟੀ ਬਿਲਡਿੰਗ' ਦੇ ਪ੍ਰੌਜੈਕਟ ਤੇ ਕੰੰਮ ਕਰ ਰਹੇ, ਸੋਸ਼ਲ ਵਰਕਰ ਲਲਿਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ- ਜਿੱਥੇ ਘਰ ਪਰਿਵਾਰ ਨੂੰ ਸੰਭਾਲਣ ਲਈ ਮਾਂ ਦਾ ਹੋਣਾ ਜਰੂਰੀ ਹੈ, ਉਥੇ ਘਰ ਨੂੰ ਚਲਾਉਣ ਲਈ ਪਿਤਾ ਦਾ ਰੋਲ ਵੀ ਬਹੁਤ ਅਹਿਮ ਹੁੰਦਾ ਹੈ। 

    ਡਾ. ਭੱਟੀ ਨੇ ਔਰਤਾਂ ਦੀ ਸਭਾ ਵਲੋਂ ਮਾਣ ਦੇਣ ਲਈ ਧੰਨਵਾਦ  ਕਰਦਿਆਂ ਕਿਹਾ- 'ਮੈਨੂੰ ਖੁਸ਼ੀ ਹੈ ਕਿ- ਮੈਂਨੂੰ ਕੈਲਗਰੀ ਵਿੱਚ ਆਉਂਦੇ ਸਾਰ ਹੀ ਇੰਨੀਆਂ ਭੈਣਾਂ ਦਾ ਪਿਆਰ ਮਿਲ ਗਿਆ ਤੇ ਮੈਂ ਅੱਜ ਇੱਥੋਂ ਬਹੁਤ ਕੁੱਝ ਸਿੱਖ ਕੇ ਜਾ ਰਿਹਾ ਹਾਂ'। ਉਹਨਾਂ ਨੇ ਸਿੱਖ ਧਰਮ ਵਿੱਚ ਔਰਤ ਦੇ ਸਥਾਨ ਤੇ ਚਾਨਣਾ ਪਾਉਣ ਉਪਰੰਤ, ਲੜਕੀਆਂ ਦੀ ਵਿਦਿਆ ਤੇ ਜ਼ੋਰ ਦਿੱਤਾ। ਉਹਨਾਂ ਨੇ 'ਘਰੇਲੂ ਹਿੰਸਾ' ਦਾ ਜ਼ਿਕਰ ਕਰਦਿਆਂ ਕਿਹਾ ਕਿ-'ਜੇ ਪਰਿਵਾਰ ਦੇ ਸਾਰੇ ਮੈਂਬਰ ਇੱਕ ਦੂਜੇ ਨੂੰ ਸੱਚਾ ਪਿਆਰ ਕਰਨ ਤਾਂ 'ਡੋਮੈਸਟਿਕ ਵਾਇੰਲੈਂਸ' ਦਾ ਸੁਆਲ ਹੀ ਪੈਦਾ ਨਹੀਂ ਹੁੰਦਾ'। ਉਸ ਤੋਂ ਬਾਅਦ, ਲੇਖਿਕਾਵਾਂ- ਗੁਰਚਰਨ ਥਿੰਦ ਤੇ ਗੁਰਦੀਸ਼ ਕੌਰ ਗਰੇਵਾਲ ਨੇ ਉਹਨਾਂ ਨੂੰ ਆਪੋ ਆਪਣੀਆਂ ਪੁਸਤਕਾਂ ਦੇ ਸੈੱਟ ਭੇਟ ਕੀਤੇ। 
    ਰਚਨਾਵਾਂ ਦੇ ਦੌਰ ਵਿੱਚ- ਹਰਮਿੰਦਰ ਕੌਰ ਚੁੱਘ ਨੇ, 'ਚਾਹ ਤੇ ਲੱਸੀ ਦੀ ਲੜਾਈ' ਆਪਣੇ ਵੱਖਰੇ ਅੰਦਾਜ਼ ਵਿੱਚ ਸੁਣਾ ਕੇ, ਰੰਗ ਬੰਨ੍ਹ ਦਿੱਤਾ। ਨਵੇਂ ਆਏ ਮੈਂਬਰਾਂ- ਕੁਲਵੰਤ ਕੌਰ ਗਿੱਲ, ਸਰੋਜ ਰਾਣੀ, ਬਲਜੀਤ ਕੌਰ ਤੇ ਹਰਜਿੰਦਰ ਕੌਰ ਨੇ ਆਪਣੀ ਜਾਣ ਪਛਾਣ ਕਰਾਉਣ ਬਾਅਦ- ਬੋਲੀਆਂ, ਗੀਤ ਤੇ ਸ਼ੇਅਰ ਸੁਣਾ ਕੇ ਮਹੌਲ ਸੁਰਮਈ ਕਰ ਦਿੱਤਾ। ਰਜਿੰਦਰ ਕੌਰ ਚੋਹਕਾ ਨੇ ਕਵਿਤਾ-'ਮੇਰੇ ਹਿੱਸੇ ਬੇਬੇ ਦਾ ਸੰਦੂਕ ਰਹਿ ਗਿਆ', ਸੀਮਾਂ ਚੱਠਾ ਨੇ ਗਜ਼ਲ, ਸੁਰਿੰਦਰ ਸੰਧੂ ਨੇ 'ਪਿਤਾ ਦਿਵਸ' ਤੇ ਭਾਵਪੂਰਤ ਸਤਰਾਂ, ਹਰਚਰਨ ਬਾਸੀ ਨੇ ਬਾਪੂ ਜੀ ਤੇ ਲਿਖੀ ਕਵਿਤਾ, ਗੁਰਤੇਜ ਸਿੱਧੂ ਨੇ 'ਮਾਵਾਂ ਠੰਢੀਆਂ ਛਾਵਾਂ ਬਾਪੂ ਹਵਾ ਦੇ ਬੁਲ੍ਹੇ ਨੇ', ਹਰਜੀਤ ਜੌਹਲ ਨੇ ਗੀਤ ਅਤੇ ਅੰਤ ਵਿੱਚ ਅਮਰਜੀਤ ਸੱਗੂ ਤੇ ਸਾਥਣਾਂ ਨੇ ਬੋਲੀਆਂ ਨਾਲ ਪੱਬ ਚੁੱਕ, ਗਿੱਧੇ ਦਾ ਮਹੌਲ ਸਿਰਜ ਦਿੱਤਾ।