ਬੁਲੇਟਨਾਮਾ ਰਿਲੀਜ਼
(ਖ਼ਬਰਸਾਰ)
ਪੱਤਰਕਾਰ ਗੁਰਪ੍ਰੇਮ ਲਹਿਰੀ ਦੀ ਪੁਸਤਕ ਬੁਲੇਟਨਾਮਾ ਨੂੰ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਵੱਲੋਂ ਰਿਲੀਜ਼ ਕੀਤਾ ਗਿਆ ।ਜੌਹਲ ਸਾਹਿਬ ਨੇ ਕਿਹਾ ਕਿ ਜੇਕਰ ਕੁਝ ਜਾਨਣਾ ਚਾਹੁੰਦੇ ਹੋ ਤਾਂ ਤੁਹਾਨੂੰ ਘਰਾਂ ਚੋਂ ਬਾਹਰ ਨਿਕਲਣਾ ਹੋਵੇਗਾ ਸਫ਼ਰਨਾਮਾ ਬੁਲੇਟ ਨਾਮਾ ਵਿੱਚ ਪੰਜ ਦੇਸ਼ਾਂ ਦੀ ਯਾਤਰਾ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ।ਇਸ ਵਿੱਚ ਉਨ੍ਹਾਂ ਦੇਸ਼ਾਂ ਦੇ ਰਸਤੇ ਵਿਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ ।ਇਹ ਪੁਸਤਕ ਆਪਣੇ ਸਾਧਨ ਰਾਹੀਂ ਵਿਦੇਸ਼ਾਂ ਦੀ ਯਾਤਰਾ ਕਰਨ ਵਾਲਿਆਂ ਲਈ ਇੱਕ ਗਾਈਡ ਦਾ ਕੰਮ ਕਰਦੀ ਹੈ