ਡਾ. ਸੇਵਕ ਨੂੰ ਸ਼ਰਧਾਂਜਲੀ ਭੇਂਟ (ਖ਼ਬਰਸਾਰ)


ਲੁਧਿਆਣਾ -- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭਾਸ਼ਾਵਾਂ, ਪੱਤਰਕਾਰੀ ਤੇ ਸਭਿਆਚਾਰ ਵਿਭਾਗ ਦੇ ਸਾਬਕਾ ਮੁਖੀ ਤੇ ਅੰਗਰੇਜ਼ੀ ਅਧਿਆਪਕ ਰਹੇ ਪੰਜਾਬੀ ਦੇ ਉਘੇ ਲੇਖਕ ਡਾ. ਐਸ ਐਨ ਸੇਵਕ ਪਿਛਲੇ ਦਿਨੀਂ ਨਵੀਂ ਦਿੱਲੀ 'ਚ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਲਈ ਪੰੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸ਼ੋਕ ਸਭਾ ਬੁਲਾਈ ਗਈ। ਇਸ ਸਭਾ ਵਿਚ ਪਹੁੰਚੇ ਹੋਏ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਪੇਸ਼ ਕਰਦਿਆਂ ਡਾ ਸੇਵਕ ਨੂੰ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ।
ਅਕਾਦਮੀ ਦੇ ਪ੍ਰਧਾਨ ਡਾ. ਮਹਿੰਦਰ ਕੌਰ ਗਰੇਵਾਲ ਅਤੇ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੇ ਇਕ ਮੈਸਜ਼ ਰਾਹੀਂ ਡਾ ਸੇਵਕ ਦੇ ਸਦੀਵੀ ਵਿਛੋੜੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਸੀਨੀਅਰ ਮੀਤ ਪ੍ਰਧਾਨ ਡਾ ਗੁਲਜ਼ਾਰ ਸਿੰਘ ਪੰਧੇਰ ਨੇ ਇਸ ਮੌਕੇ ਤੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਯੰਗ ਰਾਈਟਰਜ਼ ਐਸੋਸੀਏਸ਼ਨ ਸਥਾਪਤ ਕਰਕੇ ਉਨ੍ਹਾਂ ਨੇ ਲਗਭਗ ਚਾਰ ਦਹਾਕੇ ਇਸ ਯੂਨੀਵਰਸਿਟੀ ਦੇ ਅਨੇਕਾਂ ਵਿਦਿਆਰਥੀਆਂ ਨੂੰ ਸਾਹਿੱਤ ਸਿਰਜਣਾ ਦੇ ਰਾਹ ਤੋਰਿਆ ਹੈ।
ਜਨਰਲ ਸਕੱਤਰ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਡਾ ਸੇਵਕ ਪੰਜਾਬੀ ਸਭਿਆਚਾਰ ਅਕਾਦਮੀ ਦੇ ਸੰਸਥਾਪਕ, ਬਾਨੀ ਪ੍ਰਧਾਨ ਹੋਣ ਤੋਂ ਇਲਾਵਾ ਉਹ ਥੀਏਟਰ ਦੀ ਦੁਨੀਆਂ ਦੇ ਵੀ ਮੰਨੇ ਪਰਮੰਨੇ ਨਿਰਦੇਸ਼ਕ ਰਹੇ ਹਨ।
ਇਸ ਮੌਕੇ ਤੇ ਸੁਰਿੰਦਰ ਦੀਪ, ਗੁਰਸ਼ਰਨ ਸਿੰਘ ਨਰੂਲਾ, ਰਘਬੀਰ ਸਿੰਘ ਸੰਧੂ, ਦਲਵੀਰ ਸਿੰਘ ਲੁਧਿਆਣਵੀ, ਪਵਿੱਤਰ ਸਿੰਘ ਸੰਧੂ, ਇੰਜੀ: ਡੀ ਐਮ ਸਿੰਘ, ਜਨਮੇਜਾ ਸਿੰਘ ਜੌਹਲ, ਤਰਲੋਚਨ ਝਾਂਡੇ, ਡਾ ਗੁਰਚਰਨ ਕੌਰ ਕੋਚਰ, ਡਾ ਦੀਪਕਾ ਧੀਰ, ਸੁਰਿੰਦਰ ਕੈਲੇ, ਸਰਬਜੀਤ ਸਿੰਘ ਵਿਰਦੀ, ਅਮਰਜੀਤ ਸ਼ੇਰਪੁਰੀ, ਢਾਡੀ ਮਨਜੀਤ ਸਿੰਘ ਲੁਧਿਆਣਾ ਆਦਿ ਨੇ ਡਾ ਸੇਵਕ ਨੂੰ ਅਲਵਿਦਾ ਕਹਿੰਦਿਆਂ ਹੋਇਆਂ ਸ਼ਰਧਾ ਦੇ ਫੁੱਲ ਭੇਟ ਕੀਤੇ।