ਖ਼ਬਰਸਾਰ

  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਮਾਸਿਕ ਮਿਲਣੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਮਾਸਿਕ ਮਿਲਣੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਸਰਘੀ ਦਾ ਸੁਰਜ' ਅਤੇ 'ਮੋਹ ਦੀਆਂ ਤੰਦਾਂ' ਦਾ ਲੋਕ ਅਰਪਣ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਨੇ ਪਿਤਾ ਦਿਵਸ ਮਨਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਨਵੀਂ ਚੁਣੀ ਕਮੇਟੀ ਨੇ ਨਵੇਂ ਸਾਲ ਲਈ ਵਿਲੱਖਣ ਪ੍ਰੋਗਰਾਮ ਉਲੀਕੇ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਨੇ ਵਿਸ਼ੇਸ਼ ਸੈਮੀਨਾਰ ਕਰਵਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਸਮਾਗਮ- 'ਲੋਕ ਕੀ ਕਹਿਣਗੇ' ਬੇਹੱਦ ਸਫਲ ਰਿਹਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਨੇ ਲੋਹੜੀ ਅਤੇ ਨਵਾਂ ਸਾਲ ਮਨਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਔਰਤ ਦੀ ਸਮਾਜਕ ਹਾਲਤ ਤੇ ਵਿਚਾਰਾਂ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਪਿਤਾ ਦਿਵਸ' ਮਨਾ ਕੇ ਨਵੀਂ ਪਿਰਤ ਪਾਈ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਸਿਕ ਇਕੱਤਰਤਾ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜ਼ੂਮ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਨਵੇਂ ਸਾਲ ਦੀ ਜ਼ੂਮ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਦੀ ਮੀਟਿੰਗ ਮਾਂ ਬੋਲੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਔਰਤ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਈ ਦੀਵਾਨ ਸੁਸਾਇਟੀ ਵਲੋਂ ਔਰਤ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਈ ਦੀਵਾਨ ਸੁਸਾਇਟੀ ਵਲੋਂ ਕੌਮਾਂਤਰੀ ਕਵੀ ਦਰਬਾਰ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਗੁਰਦੀਸ਼ ਕੌਰ ਗਰੇਵਾਲ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਕਵੀ ਕਰਵਾਇਆ ਗਿਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਸਿਕ ਇਕੱਤਰਤਾ ਮਾਂ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਦੋ ਕਿਤਾਬਾਂ ਦਾ ਲੋਕ ਅਰਪਣ ਅਤੇ ਵਿਚਾਰ ਵਟਾਂਦਰਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸ਼ਹਾਦਤਾਂ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਇਹ ਮਹੀਨਾਵਾਰ ਮੀਟਿੰਗਾਂ ਵੀ ਸਾਡਾ ਪ੍ਰੇਮ ਦਿਵਸ ਹੀ ਹਨ - ਗੁਰਦੀਸ਼ ਕੌਰ ਗਰੇਵਾਲ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਹੋਈ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਗੁਰਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਦੀ ਮੀਟਿੰਗ ਪੋਹ ਮਹੀਨੇ ਦੀਆਂ ਸ਼ਹਾਦਤਾਂ ਅਤੇ ਕ੍ਰਿਸਮਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ 2026 ਦੀ ਪਲੇਠੀ ਮੀਟਿੰਗ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਲੋਕ ਕੀ ਕਹਿਣਗੇ' ਸਮਾਗਮ ਯਾਦਗਾਰੀ ਹੋ ਨਿਬੜਿਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੌਣ ਕਹੇ ਮਾਂ ਮਰ ਜਾਂਦੀ ਏ..... / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ, ਜੂਨ ਮਹੀਨੇ ਦੀਆਂ ਸ਼ਹਾਦਤਾਂ ਅਤੇ ਪਿਤਾ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  • ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ (ਖ਼ਬਰਸਾਰ)


    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 17 ਨਵੰਬਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ- ਜੋ ਕਿ ਦੋ ਮਹੀਨੇ ਬਾਅਦ ਪੰਜਾਬ ਫੇਰੀ ਤੋਂ ਪਰਤੇ ਸਨ, ਨੇ ਭੈਣਾਂ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ ਆਪਣੇ ਵਤਨ ਦੇ ਅਨੁਭਵ ਵੀ ਸਾਂਝੇ ਕੀਤੇ।

     ਸਭਾ ਦੇ ਸਕੱਤਰ ਗੁਰਨਾਮ ਕੌਰ ਨੇ ਸਭਾ ਦੀ ਕਾਰਵਾਈ ਸ਼ੁਰੂ ਕਰਦਿਆਂ ਇਸ ਮਹੀਨੇ ਵਿਚ ਆਏ ਮਹੱਤਵਪੂਰਨ ਦਿਹਾੜਿਆਂ- ਜਿਸ ਵਿਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ, ਨੌਵੇਂ ਪਾਤਸ਼ਾਹ ਦੀ ਸ਼ਹਾਦਤ, ਮਾਂ ਬੋਲੀ ਦਿਵਸ ਅਤੇ ਰਿਮੈਂਬਰਸ ਡੇ ਬਾਰੇ ਜਾਣਕਾਰੀ ਸਾਂਝੀ ਕੀਤੀ। ਨਵੇਂ ਆਏ ਮੈਂਬਰਾਂ-  ਕੁਲਵਿੰਦਰ ਕੌਰ, ਰਵਿੰਦਰ ਕੌਰ, ਦਲਜੀਤ ਕੌਰ ਤੇ- ਨੌਜਵਾਨ ਬੱਚੀਆਂ ਜਸਕੀਰਤ ਕੌਰ, ਕਰਮਪ੍ਰੀਤ ਕੌਰ ਅਤੇ ਛੋਟੀ ਬੱਚੀ ਪ੍ਰਭਕੀਰਤ ਕੌਰ ਨਾਲ ਜਾਣ ਪਛਾਣ ਕਰਵਾਈ ਗਈ।


    ਗੁਰਦੀਸ਼ ਕੌਰ ਗਰੇਵਾਲ, ਸੁਖਬਿੰਦਰ ਕੌਰ ਬਾਠ, ਗੁਰਿੰਦਰ ਕੌਰ ਸਿੱਧੂ, ਗੁਰਜੀਤ ਕੌਰ ਬੈਦਵਾਨ, ਅਮਰਜੀਤ ਟਿਵਾਣਾ, ਹਰਜੀਤ ਜੌਹਲ, ਜੁਗਿੰਦਰ ਪੁਰਬਾ, ਸੁਰਿੰਦਰ ਕੌਰ ਸੰਧੂ, ਅਮਰਜੀਤ ਵਿਰਦੀ, ਜਤਿੰਦਰ ਪੇਲੀਆ, ਰਣਜੀਤ ਕੌਰ ਲੰਮੇ, ਰਣਜੀਤ ਕੌਰ ਕੰਗ, ਪ੍ਰੀਤਮ ਕੌਰ, ਲਖਵਿੰਦਰ ਕੌਰ ਅਤੇ ਪਰਮਜੀਤ ਕੌਰ ਕੰਗ ਨੇ ਗੁਰੂ ਨਾਨਕ ਦੇਵ ਜੀ ਬਾਰੇ ਕਵਿਤਾਵਾਂ ਗੀਤ ਅਤੇ ਸ਼ਬਦ ਸੁਣਾ ਕੇ, ਬਾਬੇ ਨਾਨਕ ਦੇ 555ਵੇਂ ਪ੍ਰਕਾਸ਼ ਪੁਰਬ ਤੇ ਮਹੌਲ ਸੁਰਮਈ ਬਣਾ ਦਿੱਤਾ। 

    ਦਲਜੀਤ ਕੌਰ ਨੇ ਕਸ਼ਮੀਰੀ ਪੰਡਤਾਂ ਦੀ ਪੁਕਾਰ ਦਾ ਗੀਤ, ਸੁਰੀਲੀ ਆਵਾਜ਼ ਵਿੱਚ ਸੁਣਾ ਕੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਸਿਜਦਾ ਕੀਤਾ । ਜਸਮਿੰਦਰ ਕੌਰ ਬਰਾੜ ਨੇ ਮਾਂ ਬੋਲੀ ਪੰਜਾਬੀ ਬਾਰੇ ਭਾਵਪੂਰਤ ਕਵਿਤਾ ਸਾਂਝੀ ਕੀਤੀ। ਸਰਬਜੀਤ ਉੱਪਲ ਨੇ ਜਾਦੂ ਟੂਣੇ ਦੇ ਪਖੰਡਾਂ ਦਾ ਪਰਦਾ ਫਾਸ਼ ਕਰਦੀ ਹੋਈ ਕਵਿਤਾ ਸੁਣਾਈ। ਅਮਰਜੀਤ ਗਰੇਵਾਲ ਅਤੇ ਸੁਰਿੰਦਰ ਸੰਧੂ ਨੇ ਰਲ਼ ਕੇ ਲੰਬੀ ਹੇਕ ਦਾ ਗੀਤ ਗਾ ਕੇ ਪੁਰਾਤਨ ਵਿਰਸੇ ਦੀ ਝਲਕ ਪੇਸ਼ ਕੀਤੀ। ਕਿਰਨ ਕਲਸੀ ਨੇ- ਬਰਾੜ ਮੈਡਮ ਦੇ ਕਾਲਮ- 'ਉਹ ਵੇਲਾ ਯਾਦ ਕਰ' ਦੀ ਸ਼ਲਾਘਾ ਕੀਤੀ ਜਦ ਕਿ ਭਗਵੰਤ ਕੌਰ ਨੇ ਪੰਜਾਬ ਪਹੁੰਚ ਕੇ ਸਕੂਨ ਮਿਲਣ ਦੀ ਗੱਲ ਕੀਤੀ।  ਬਾਕੀ ਮੈਂਬਰਾਂ ਨੇ ਵਧੀਆ ਸਰੋਤੇ ਹੋਣ ਦਾ ਰੋਲ ਨਿਭਾਇਆ। 


    ਸਮਾਪਤੀ ਤੇ ਬਲਵਿੰਦਰ ਕੌਰ ਬਰਾੜ ਨੇ ਸਭ ਦਾ ਧੰਨਵਾਦ ਕਰਦਿਆਂ, ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ-  'ਮਨੁੱਖੀ ਅਧਿਕਾਰ ਦਿਵਸ'  ਵਜੋਂ ਮਨਾਉਣ ਦੀ ਮੰਗ ਉਠਾਈ।  ਨਾਲ ਹੀ ਉਨ੍ਹਾਂ, ਕਨੇਡਾ ਦੀ ਫੌਜ ਵਲੋਂ ਲੜਨ ਵਾਲੇ, 26 ਸਾਲਾ ਪਹਿਲੇ ਪੰਜਾਬੀ ਸਿੱਖ ਸ਼ਹੀਦ ਬੁੱਕਣ ਸਿੰਘ ਦੀ ਸਮਾਧ ਬਾਰੇ ਵੀ  ਜਾਣਕਾਰੀ ਸਾਂਝੀ ਕੀਤੀ। 

    ---------

    ਗੁਰਨਾਮ ਕੌਰ ਸਕੱਤਰ