ਖ਼ਬਰਸਾਰ

  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਮਾਸਿਕ ਮਿਲਣੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਮਾਸਿਕ ਮਿਲਣੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਸਰਘੀ ਦਾ ਸੁਰਜ' ਅਤੇ 'ਮੋਹ ਦੀਆਂ ਤੰਦਾਂ' ਦਾ ਲੋਕ ਅਰਪਣ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਨੇ ਪਿਤਾ ਦਿਵਸ ਮਨਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਨਵੀਂ ਚੁਣੀ ਕਮੇਟੀ ਨੇ ਨਵੇਂ ਸਾਲ ਲਈ ਵਿਲੱਖਣ ਪ੍ਰੋਗਰਾਮ ਉਲੀਕੇ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਨੇ ਵਿਸ਼ੇਸ਼ ਸੈਮੀਨਾਰ ਕਰਵਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਸਮਾਗਮ- 'ਲੋਕ ਕੀ ਕਹਿਣਗੇ' ਬੇਹੱਦ ਸਫਲ ਰਿਹਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਨੇ ਲੋਹੜੀ ਅਤੇ ਨਵਾਂ ਸਾਲ ਮਨਾਇਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਔਰਤ ਦੀ ਸਮਾਜਕ ਹਾਲਤ ਤੇ ਵਿਚਾਰਾਂ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਪਿਤਾ ਦਿਵਸ' ਮਨਾ ਕੇ ਨਵੀਂ ਪਿਰਤ ਪਾਈ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਸਿਕ ਇਕੱਤਰਤਾ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜ਼ੂਮ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਨਵੇਂ ਸਾਲ ਦੀ ਜ਼ੂਮ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਦੀ ਮੀਟਿੰਗ ਮਾਂ ਬੋਲੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਔਰਤ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਈ ਦੀਵਾਨ ਸੁਸਾਇਟੀ ਵਲੋਂ ਔਰਤ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਈ ਦੀਵਾਨ ਸੁਸਾਇਟੀ ਵਲੋਂ ਕੌਮਾਂਤਰੀ ਕਵੀ ਦਰਬਾਰ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਗੁਰਦੀਸ਼ ਕੌਰ ਗਰੇਵਾਲ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਕਵੀ ਕਰਵਾਇਆ ਗਿਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਮਾਸਿਕ ਇਕੱਤਰਤਾ ਮਾਂ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਦੋ ਕਿਤਾਬਾਂ ਦਾ ਲੋਕ ਅਰਪਣ ਅਤੇ ਵਿਚਾਰ ਵਟਾਂਦਰਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸ਼ਹਾਦਤਾਂ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਇਹ ਮਹੀਨਾਵਾਰ ਮੀਟਿੰਗਾਂ ਵੀ ਸਾਡਾ ਪ੍ਰੇਮ ਦਿਵਸ ਹੀ ਹਨ - ਗੁਰਦੀਸ਼ ਕੌਰ ਗਰੇਵਾਲ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਹੋਈ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਗੁਰਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਐਸੋਸੀਏਸ਼ਨ ਦੀ ਮੀਟਿੰਗ ਪੋਹ ਮਹੀਨੇ ਦੀਆਂ ਸ਼ਹਾਦਤਾਂ ਅਤੇ ਕ੍ਰਿਸਮਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ 2026 ਦੀ ਪਲੇਠੀ ਮੀਟਿੰਗ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    'ਲੋਕ ਕੀ ਕਹਿਣਗੇ' ਸਮਾਗਮ ਯਾਦਗਾਰੀ ਹੋ ਨਿਬੜਿਆ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੌਣ ਕਹੇ ਮਾਂ ਮਰ ਜਾਂਦੀ ਏ..... / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  •    ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ, ਜੂਨ ਮਹੀਨੇ ਦੀਆਂ ਸ਼ਹਾਦਤਾਂ ਅਤੇ ਪਿਤਾ ਦਿਵਸ ਨੂੰ ਸਮਰਪਿਤ ਰਹੀ / ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
  • 'ਲੋਕ ਕੀ ਕਹਿਣਗੇ' ਸਮਾਗਮ ਯਾਦਗਾਰੀ ਹੋ ਨਿਬੜਿਆ (ਖ਼ਬਰਸਾਰ)


    ਕੈਲਗਰੀ: --  ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਨੇ ਆਪਣੀ ਦਸਵੀਂ ਵਰ੍ਹੇ ਗੰਢ 'ਲੋਕ ਕੀ ਕਹਿਣਗੇ' ਦੇ ਬੈਨਰ ਹੇਠ,  ਫਾਲਕਿਨਰਿੱਜ ਕਮਿਉਨਿਟੀ ਹਾਲ ਵਿੱਚ, ਭਰਪੂਰ ਹਾਜ਼ਰੀ ਵਿੱਚ ਮਨਾਈ। ਪ੍ਰੋਗਰਾਮ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਸੀ। ਪਹਿਲੇ ਭਾਗ ਵਿੱਚ ਇੱਕ ਵੱਡੇ ਹਾਲ ਵਿੱਚ ਕੈਲਗਰੀ ਦੇ ਲੇਖਕਾਂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ, ਲਗਾਈ ਗਈ, ਜਿਸ ਵਿੱਚ ਪਾਠਕਾਂ ਨੇ ਲੇਖਕਾਂ ਅਤੇ ਕਿਤਾਬਾਂ ਨਾਲ ਸਿੱਧਾ ਸੰਪਰਕ ਕੀਤਾ।  ਪ੍ਰਦਰਸ਼ਨੀ ਵਿੱਚ, ਕੈਲੀਗਰਾਫੀ ਮਾਹਿਰ ਮਨਿੰਦਰ ਦੀਆਂ ਸੁੰਦਰ ਲਿਖਤਾਂ ਵੀ, ਸਰੋਤਿਆਂ ਦੀ ਖਿੱਚ ਦਾ ਕਾਰਨ ਬਣੀਆਂ।

        ਦੂਜੇ ਭਾਗ ਵਿੱਚ ਵੋਮੈਨ ਇੰਮਪਾਵਰਮੈਟ ਦੀ ਗੱਲ ਕੀਤੀ ਗਈ। ਪ੍ਰੋਗਰਾਮ ਦਾ ਆਗਾਜ਼ ਸਭਾ ਦੇ ਕੋਆਰਡੀਨੇਟਰ ਸ੍ਰੀ ਮਤੀ ਗੁਰਚਰਨ ਕੌਰ ਥਿੰਦ ਨੇ ਮਹਿਮਾਨਾਂ ਅਤੇ ਸਰੋਤਿਆਂ ਦੇ ਸਵਾਗਤ ਨਾਲ ਕੀਤਾ। ਉਹਨਾਂ ਲੈਂਡ ਅਕਨੌਲੇਜਮੈਂਟ ਦੀ ਗੱਲ ਕਰਦਿਆਂ, ਕੈਨੇਡਾ ਦੇ ਮੂਲ ਨਿਵਾਸੀਆਂ ਦਾ ਵੀ ਧੰਨਵਾਦ ਕੀਤਾ। ਸਭਾ ਦੇ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ਬਰਾੜ ਨੇ ਸਭਾ ਦੀਆਂ ਮਹੀਨਾਵਾਰ ਗਤੀਵਿਧੀਆਂ ਤੇ ਲਿਖੀ ਹੋਈ, ਸੰਖੇਪ ਸਲਾਨਾ ਰਿਪੋਰਟ ਪੜ੍ਹ ਕੇ ਸੁਣਾਈ। 


    ਉਸ ਤੋਂ ਬਾਅਦ ਸਭਾ ਦੀ ਸਕੱਤਰ ਗੁਰਨਾਮ ਕੌਰ ਨੇ ਕਾਰਵਾਈ ਨੂੰ ਅੱਗੇ ਤੋਰਿਆ। ਜੋਗਿੰਦਰ ਪੁਰਬਾ, ਅਮਰਜੀਤ ਸੱਗੂ ਅਤੇ ਬਲਵੀਰ ਕੌਰ ਗਰੇਵਾਲ ਨੇ ਲੰਮੀ ਹੇਕ ਦੇ ਗੀਤ ਸੁਣਾ ਕੇ, ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਯਾਦ ਕੀਤਾ। ਉਪ ਪ੍ਰਧਾਨ ਗੁਰਦੀਸ਼ ਕੌਰ ਗਰੇਵਾਲ ਨੇ, ਸਭਾ ਦੇ 10 ਸਾਲਾਂ ਦੇ ਸ਼ਾਨਾ ਮੱਤੇ ਸਫ਼ਰ ਬਾਰੇ ਲਿਖੀ ਵਿਸ਼ੇਸ਼ ਕਵਿਤਾ ਨੂੰ, ਗੁਰਨਾਮ ਕੌਰ ਨਾਲ ਰਲ਼ ਕੇ ਗਾਇਆ ਅਤੇ ਸਰੋਤਿਆਂ ਦੀ ਪ੍ਰਸ਼ੰਸਾ ਖੱਟੀ।

      ਬਜ਼ੁਰਗਾਂ ਨੂੰ ਜਾਗਰੂਕ ਕਰਨ ਅਤੇ ਸ਼ਕਤੀਸ਼ਾਲੀ ਬਣਾਉਣ ਅਤੇ ਮੋਟੀਵੇਟ ਕਰਨ ਲਈ ਦੋ ਸਪੀਕਰ-  ਸਰਬਜੀਤ ਕੌਰ ਸੋਢੀ, ਅਤੇ ਨਵੀਂ ਪੀੜ੍ਹੀ ਵੱਲੋਂ ਅਮਰੀਤ ਗਿੱਲ ਨੇ ਲੈਕਚਰ ਦਿੱਤੇ, ਅਤੇ ਸਰੋਤਿਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਦੋਵਾਂ ਬੁਲਾਰਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਰਾਜਨੀਤਿਕ ਨੇਤਾਵਾਂ ਵਿੱਚ- ਐਮ ਐਲ ਏ ਗੁਰਿੰਦਰ ਸਿੰਘ ਬਰਾੜ, ਕੌਂਸਲਰ ਰਾਜ ਧਾਲੀਵਾਲ ਅਤੇ ਚੈਸਟਮੇਅਰ ਤੋਂ ਕੌਂਸਲਰ ਕਿਰਨ ਰੰਧਾਵਾ ਨੇ ਵੀ ਹਾਜ਼ਰੀ ਭਰੀ। 

       ਸਭਾ ਦੀਆਂ ਮੈਂਬਰ ਭੈਣਾਂ ਕਿਰਨ ਕਲਸੀ , ਚਰਨਜੀਤ ਕੌਰ ਅਤੇ ਸਾਊਥ ਵਿੰਗ ਦੀ ਇੰਚਾਰਜ ਤਮੰਨਾ ਨੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ।

    ਵਿਸ਼ੇਸ਼ ਮਹਿਮਾਨ, ਕੈਨੇਡਾ ਦੀ ਮੂਲ ਨਿਵਾਸੀ ਲੇਡੀ ਆਉਟਮ ਈਗਲ,  ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਸਭਾ ਵਲੋਂ ਉਸ ਨੂੰ ਇੱਕ ਫੁਲਕਾਰੀ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ। 

    ਸਭਾ ਦੀ ਸੀਨੀਅਰ ਮੈਂਬਰ ਡਾਕਟਰ ਰਾਜਵੰਤ ਕੌਰ ਮਾਨ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਫੁਲਕਾਰੀ ਅਤੇ ਸ਼ੀਲਡ ਦੇ ਕੇ ਨਿਵਾਜਿਆ। ਪੰਜਾਬੀ ਵਿਰਸੇ ਨਾਲ ਜੁੜੀ ਨਰਿੰਦਰ ਕੌਰ ਗਿੱਲ ਨੂੰ ਵੀ ਸ਼ਾਲ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ। ਸਭਾ ਵਲੋਂ- ਵਲੰਟੀਅਰ ਸੇਵਾਵਾਂ ਪ੍ਰਦਾਨ ਕਰਨ ਲਈ- ਗੁਰਨਾਮ ਕੌਰ, ਕਿਰਨ ਕਲਸੀ ਸਮੇਤ ਨੌਜਵਾਨ ਮੈਂਬਰ ਤਮੰਨਾ ਅਤੇ ਮਨਿੰਦਰ ਚਾਨੇ ਨੂੰ ਵੀ ਸਨਮਾਨ ਪੱਤਰ ਦੇ ਕੇ, ਹੌਸਲਾ ਅਫਜ਼ਾਈ ਕੀਤੀ ਗਈ।

      ਬਲਵਿੰਦਰ ਕੌਰ ਬਰਾੜ ਦੀ ਲਿਖੀ ਸਕਿੱਟ ਨੂੰ ਬਲਬੀਰ ਕੌਰ ਹਜ਼ੂਰੀਆਂ, ਅਮਰਜੀਤ ਸੱਗੂ, ਕਿਰਨ ਕਲਸੀ ਅਤੇ ਦੋ ਬੱਚੀਆਂ ਪਰਵਾਨ ਅਤੇ ਬਾਣੀ ਕਲਸੀ ਨੇ ਖੇਡ ਕੇ ਸਰੋਤਿਆਂ ਦੀ ਵਾਹ ਵਾਹ ਖੱਟੀ।

       ਤੀਜੇ ਭਾਗ ਵਿੱਚ ਸੁਖਵੀਰ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਯੰਗਸਤਾਨ ਫ਼ੋਰਮ ਵਲੋਂ 'ਬੋਲਦੇ ਅੱਖਰ' ਦੇ ਨਾਂ ਹੇਠ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ। ਪਹਿਲਾਂ ਸੀਨੀਅਰ ਲੇਡੀਜ਼ ਦਾ ਮੁਕਾਬਲਾ ਤੇ ਫਿਰ ਬੱਚਿਆਂ ਦੀਆਂ ਟੀਮਾਂ ਬਣਾ ਕੇ ਸੁਆਲ ਜਵਾਬ ਦਾ ਦਿਲਚਸਪ ਮੁਕਾਬਲਾ ਕਰਵਾਇਆ ਗਿਆ। ਜੇਤੂਆਂ ਨੂੰ ਤਗਮੇ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਸੀਨੀਅਰ ਟੀਮਾਂ ਨੂੰ ਕਿਤਾਬਾਂ ਦੇ ਤੋਹਫੇ ਵੀ ਦਿੱਤੇ ਗਏ। ਅਖੀਰ ਵਿੱਚ ਸਭਾ ਦੀਆਂ ਮੈਂਬਰ ਭੈਣਾਂ ਨੇ ਗਿੱਧਾ ਪਾਕੇ ਪੂਰਾ ਰੰਗ ਬੰਨ੍ਹਿਆ। 

     

    ਗੁਰਨਾਮ ਕੌਰ